ਦੁਨੀਆ ਦੀ ਸਭ ਤੋਂ ਮਹਿੰਗੀ ਜਮੀਨ-ਗੁਰੂਦਵਾਰਾ ਜੋਤੀ ਸਰੂਪ ਸਾਹਿਬ ਦੀ ਧਰਤੀ..

News

Share

ਸ਼ਹੀਦ ਕਿਸੇ ਵੀ ਕੌਮ ਦਾ ਅਮੁੱਲਾ ਸਰਮਾਇਆ ਹੁੰਦੇ ਹਨ। ਸਿੱਖ ਇਤਿਹਾਸ ਤਾਂ ਹੈ ਹੀ ਸ਼ਹੀਦਾਂ ਦਾ ਮਾਣ ਮੱਤਾ ਇਤਿਹਾਸ। ਗੁਰੂ ਜੀ ਨੇ ਬਾਣੀ `ਚ ਸੀਸ ਤਲੀ ਤੇ ਧਰਨ ਦਾ ਸਿਰਫ ਉਪਦੇਸ਼ ਹੀ ਨਹੀ ਦਿੱਤਾ ਸਗੋਂ ਉਸ ਤੇ ਖ਼ੁਦ ਅਮਲ ਕਰਕੇ ਇਹ ਸਬਕ ਦ੍ਰਿੜ ਵੀ ਕਰਵਾਇਆਂ ਹੈ।ਸਿੱਖ ਇਤਿਹਾਸ ਵਿੱਚ ਪੋਹ ਦਾ ਮਹੀਨਾ (ਦਸੰਬਰ ਅੱਧ ਤੋਂ ਸ਼ੁਰੂ) ਬੇਹੱਦ ਉਦਾਸੀਨਤਾ ਭਰਿਆ ਹੁੰਦਾ ਹੈ। ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ, ਚਾਰੇ ਸਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ, ਇਸੇ ਮਹੀਨੇ ਹੀ ਇਹ ਸਭ ਦੁਖਾਂਤ ਵਾਪਰੇ ਸਨ।

 

ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਸਿੱਖਾਂ ਦਾ ਕਰਬਲਾ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਥਾਂ ‘ਤੇ ਹੀ ਦੁਨੀਆਂ ਦਾ ਇਕ ਅਜੀਬ ਸਾਕਾ ਵਾਪਰਿਆ। ਇਕ ਪਾਸੇ ਮੁਗਲ ਹਕੂਮਤ ਤੇ ਦੂਜੇ ਪਾਸੇ 7 ਤੇ 9 ਸਾਲ ਦੀ ਉਮਰ ਦੇ ਛੋਟੇ-ਛੋਟੇ ਬੱਚੇ।ਗੁਰਦੁਆਰਾ ਸ੍ਰੀ ਜੋਤੀ ਸਰੂਪ ਫਤਹਿਗੜ੍ਹ ਸਾਹਿਬ, ਜਿਸ ਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਵੀ ਕਿਹਾ ਜਾਂਦਾ ਹੈ। ਇੱਥੇ ਹੀ ਦੋਵਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਅੰਤਮ ਸਸਕਾਰ ਕੀਤਾ ਗਿਆ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮੇਂ ਸਰਹਿੰਦ ਨਿਵਾਸੀ ਦੀਵਾਨ ਟੋਡਰ ਮੱਲ ਨਗਰ ਵਿੱਚ ਮੌਜੂਦ ਨਹੀਂ ਸੀ। ਜਦੋਂ ਉਸ ਨੂੰ ਇਸ ਭਾਣੇ ਦਾ ਪਤਾ ਲੱਗਾ ਤਾਂ ਉਹ ਫੌਰਨ ਸਰਹਿੰਦ ਪੁੱਜਾ। ਉਸ ਨੇ ਹੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਦਾ ਪ੍ਰਬੰਧ ਕੀਤਾ ਪਰ ਕੋਈ ਜ਼ਮੀਨ ਦੇਣ ਨੂੰ ਤਿਆਰ ਨਹੀਂ ਸੀ।ਦੁਨੀਆਂ ਦੀ ਸਬ ਤੋਂ ਮਹਿੰਗੀ ਜਗ੍ਹਾ ਸੋਨੇ ਦੀਆਂ ਮੋਹਰਾਂ (7800 ਮੋਹਰਾਂ(2 ਅਰਬ 50 ਕਰੋੜਿ))ਵਿਛਾ ਕੇ ਸ੍ਰੀ ਫਤਿਹਗੜ੍ਹ ਸਾਹਿਬ ਸਰਹੰਦ ਦੀ ਉਹ ਧਰਤੀ ਜਿਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਅੰਤਮ ਸੰਸਕਾਰ ਦੀਵਾਨ ਟੋਡਰ ਮੱਲ ਵੱਲੋਂ ਖਰੀਦ ਕੇ ਕੀਤਾ ਗਿਆ। ਅੱਜ ਜਿਥੇ ਗੁਰਦਆਰਾ ਜੋਤਿ ਸਰੂਪ ਸਾਹਿਬ ਮਜੂਦ ਹੈ।

 

ਆਖਦੇ ਹਨ ਕਿ ਉਸ ਨੇ ਸੋਨੇ ਦੀਆਂ ਖੜ੍ਹੀਆਂ ਮੋਹਰਾਂ ਵਿਛਾ ਕੇ ਨਜ਼ਦੀਕੀ ਪਿੰਡ ਦੇ ਇੱਕ ਚੌਧਰੀ ਅੱਤਾ ਕੋਲੋਂ ਉਹ ਜ਼ਮੀਨ ਖਰੀਦੀ ਦੁਨੀਆਂ ਦੀ ਸਭ ਤੋਂ ਕੀਮਤੀ ਥਾਂ ਇਹ ਹੀ ਹੈ।ਧਰਤੀ ਉੱਪਰ ਵਿਸ਼ਵ ਦੀ ਸਭ ਤੋਂ ਮਹਿੰਗੀ ਥਾਂ ਸਰਹੰਦ (ਫਤਿਹਗੜ੍ ਸਾਹਿਬ ) ਵਿਖੇ ਹੈ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਿਮ ਸੰਸਕਾਰ ਹੋਇਆ ਸੀ।

 

ਦੀਵਾਨ ਟੋਡਰ ਮੱਲ ( ਜੋ ਕਿ ਆਪ ਹਿੰਦੂ ਸੀ ) ਨੇ ਇਹ ਥਾਂ 7800 ਸੋਨੇ ਦੇ ਸਿੱਕੇ ਜਮੀਨ ਤੇ ਵਿਛਾ ਕੇ ਖਰੀਦੀ ਸੀ। ਸੋਨੇ ਦੀ ਕੀਮਤ ਦੇ ਮੁਤਾਬਿਕ ਇਸ 4 ਸਕੇਅਰ ਮੀਟਰ ਦੀ ਧਰਤੀ ਦੀ ਕੀਮਤ 2,50,0000000 (ਦੋ ਅਰਬ ਪੰਜਾਹ ਕਰੋੜ) ਬਣਦੀ ਹੈ।

Share

Leave a Reply

Your email address will not be published. Required fields are marked *