ਮੋਦੀ ਕਰਗਿਆ ਨਜਰਅੰਦਾਜ ਕੀਤਾ ਪਰ ਟਰੂਡੋ ਨੇ ਦਿੱਤੀਆਂ ਸਿੱਖਾਂ ਨੂੰ ਵਧਾਈਆਂ

News

Share

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ


ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲਸਾ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ‘ਤੇ ਪੰਜਾਬੀਆਂ ਨੂੰ ਵਧਾਈ ਦੇਣਾ ਭੁੱਲ ਗਏ ਹਨ। ਪਰ ਕੈਨੇਡੀਅਨ PM ਟਰੂਡੋ ਨੇ ਫਤਿਹ ਬੁਲਾ ਕੇ ਪੰਜਾਬੀ ‘ਚ ਕਿਹਾ-‘ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ’। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫਤਰ ਵਲੋਂ ਇਕ ਪੱਤਰ ਜਾਰੀ ਕਰਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਉਨ੍ਹਾਂ ਦੀ ਭਾਸ਼ਾ ਵਿਚ ਵਧਾਈ ਦਿੱਤੀ ਗਈ ਹੈ

ਜਦਕਿ ਇਸ ਪੱਤਰ ਵਿਚ ਕਿਤੇ ਵੀ ਪੰਜਾਬ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ’ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ। ਇਹ ਤਿਉਹਾਰ ਸਾਰਿਆਂ ਦੇ ਜੀਵਨ ‘ਚ ਖੁਸ਼ੀਆਂ ਖੇੜੇ ਲੈ ਕੇ ਆਵੇ। ਅਸੀਂ ਆਪਣੇ ਮਿਹਨਤੀ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਜਿਹੜੇ ਸਾਡੇ ਦੇਸ਼ ਨੂੰ ਅਨਾਜ ਖੁਆਉਣ ਲਈ ਲਗਾਤਾਰ ਮਿਹਨਤ ਕਰਦੇ ਹਨ।

ਇਸ ਪੱਤਰ ਵਿਚ ਤਾਮਿਲ, ਕੇਰਲਾ, ਬੰਗਾਲੀ, ਅਸਮ ਅਤੇ ਉੜੀਆਂ ਭਾਸ਼ਾ ਵਿਚ ਸੰਬੰਧਤ ਸੂਬਿਆਂ ਦੀ ਜਨਤਾ ਨੂੰ ਵਧਾਈ ਦਿੱਤੀ ਗਈ ਹੈ। ਦੂਜੇ ਪਾਸੇ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਲ-ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਹੋਣ ਦੇ ਬਾਵਜੂਦ ਵੀ ਕਿਧਰੇ ਵੀ ਪੰਜਾਬੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

ਵਿਸਾਖੀ ਦਾ ਤਿਓਹਾਰ ਸਿੱਖ ਇਤਿਹਾਸ ‘ਚ ਖਾਸ ਮਹੱਤਵ ਰੱਖਦਾ ਹੈ। ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਜ ਦਾ ਸਾਜਨਾ ਕੀਤੀ ਸੀ। ਦੇਸ਼ ਤੇ ਵਿਦੇਸ਼ਾਂ ‘ਚ ਵੱਸਦੇ ਸਿੱਖ ਤੇ ਹੋਰ ਭਾਈਚਾਰੇ ਇਸ ਤਿਓਹਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹਨ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਸਾਖੀ ਤਿਓਹਾਰ ਮੌਕੇ ਦੁਨੀਆ ਭਰ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਫੇਸਬੁੱਕ ਤੇ ਟਵਿਟਰ ‘ਤੇ ਵੀਡੀਓ ਸ਼ੇਅਰ ਕੀਤੀ ਹੈ।ਕੈਨੇਡੀਅਨ ਪ੍ਰਧਾਨ ਮੰਤਰੀ ਨੇ ਫੇਸਬੁੱਕ ਤੇ ਟਵਿਟਰ ‘ਤੇ ਸ਼ੇਅਰ ਕੀਤੀ ਆਪਣੀ ਵੀਡੀਓ ‘ਚ ਕਿਹਾ ਕਿ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਹੈਪੀ ਵਿਸਾਖੀ।

ਅੱਜ ਕੈਨੇਡਾ ਤੇ ਪੂਰੀ ਦੁਨੀਆ ‘ਚ ਵੱਸਦੇ ਸਿੱਖ ਭਾਈਚਾਰਿਆਂ ਲਈ ਬਹੁਤ ਹੀ ਖਾਸ ਦਿਨ ਹੈ, ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 319 ਸਾਲ ਪਹਿਲਾਂ ਸਿੱਖ ਪੰਥ ਦੀ ਸਾਜਨਾ ਕੀਤੀ ਸੀ। ਵਿਸਾਖੀ ਇਕ ਮੌਕਾ ਹੈ ਆਪਣੇ ਪਿਆਰਿਆਂ ਨਾਲ ਗੁਰੂਦੁਆਰਿਆਂ ਤੇ ਨਗਰ ਕੀਰਤਨਾਂ ‘ਚ ਇਕੱਠੇ ਹੋ ਕੇ ਜਸ਼ਨ ਮਨਾਉਣ ਦਾ। ਉਨ੍ਹਾਂ ਨੇ ਆਪਣੀ ਵੀਡੀਓ ‘ਚ ਭਾਰਤ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਜਾਣ ਦਾ ਵੀ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਇਸ ਸਾਲ ਮੈਨੂੰ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਜਾਣ ਦਾ ਮਾਣ ਮਿਲਿਆ, ਜਿਥੇ ਮੈਂ ਸੇਵਾ ਕੀਤੀ ਤੇ ਲੰਗਰ ਬਣਾਉਣ ‘ਚ ਵੀ ਮਦਦ ਕੀਤੀ। ਇਸ ਲੰਗਰ ਸੇਵਾ ਦੌਰਾਨ ਮੈਂ ਦੇਖਿਆ ਕਿ ਸੈਂਕੜੇ ਵੋਲੰਟੀਅਰਜ਼ ਰੁਜ਼ਾਨਾ ਹਜ਼ਾਰਾਂ ਸ਼ਰਧਾਲੂਆਂ ਲਈ ਲੰਗਰ ਤਿਆਰ ਕਰਦੇ ਹਨ ਤੇ ਸ਼ਰਧਾਲੂ ਇਕੱਠੇ ਬੈਠ ਕੇ ਲੰਗਰ ਛੱਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਕੈਨੇਡਾ ਨੂੰ ਬਹੁਤ ਕੁਝ ਦਿੱਤਾ ਹੈ।

ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਕਿਸ ਤਰ੍ਹਾਂ ਸਖਤ ਮਿਹਨਤ ਕਰਕੇ ਕੈਨੇਡੀਅਨ ਮੁੱਲਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਕਿਹਾ ਕਿ ਵਿਸਾਖੀ ਇਕ ਮੌਕੇ ਹੈ ਕੈਨੇਡਾ ‘ਚ 120 ਸਾਲ ਪੁਰਾਣੇ ਸਿੱਖ ਇਤਿਹਾਸ ਨੂੰ ਮਾਣ ਦੇਣ ਦਾ।ਕੈਨੇਡੀਅਨ ਸਿੱਖਾਂ ਨੇ ਸਾਡੇ ਦੇਸ਼ ਨੂੰ ਬਣਾਉਣ ‘ਚ ਬਹੁਤ ਮਦਦ ਕੀਤੀ ਹੈ ਤੇ ਰੁਜ਼ਾਨਾ ਸਾਡੇ ਸਮਾਜ ‘ਚ ਯੋਗਦਾਨ ਦਿੱਤਾ ਹੈ। ਆਪਣੇ ਪਰਿਵਾਰ ਵਲੋਂ ਮੈਂ ਤੇ ਸੋਫੀ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹਾਂ। ‘ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।”

ਜੇ ਤੁਹਾਨੂੰ ਇਹ ਆਰਟੀਕਲ ਚੰਗਾ ਲਗੇ ਤਾ ਇਸ ਨੂੰ share ਜਰੂਰ ਕਰੋ ਅਤੇ ਹੋਰ ਪੰਜਾਬੀ ਆਰਟੀਕਲ ਵੇਖਦੇ ਰਹਿਣ ਲਾਏ ਸਾਡਾ ਫੇਸਬੁੱਕ ਪੇਜ਼ ਲਾਇਕ ਕਰੋ ਜੀ ਜਰੂਰ ਲਾਇਕ ਕਰੋ ,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਜੀ

Share

Leave a Reply

Your email address will not be published. Required fields are marked *