ਸੁੱਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ‘ਚ ਨਵਾਂ ਮੋੜ .. ਦੇਖੋ ਕੀ ਹੋ ਗਿਆ..

News

Share

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।

ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ‘ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਆਪਣੇ ਬਿਆਨ ਬਦਲ ਲਏ ਹਨ। ਉਕਤ ਮਹਿਲਾ ਦਾ ਕਹਿਣਾ ਹੈ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਬਲਾਤਕਾਰ ਕਰਦੇ ਆ ਰਹੇ ਹਨ। ਇਸ ਸ਼ਿਕਾਇਤ ਦੇ ਆਧਾਰ ‘ਤੇ ਸਿਟੀ ਪੁਲਸ ਸਟੇਸ਼ਨ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਐੱਫ.ਆਈ.ਆਰ ਨੰਬਰ 168 ਮਿਤੀ 28 ਸਤੰਬਰ 2017 ਅਨੁਸਾਰ ਕੇਸ ਦਰਜ ਕੀਤੀ ਗਈ ਸੀ।

ਇਥੇ ਹੀ ਬਸ ਨਹੀਂ ਉਕਤ ਮਹਿਲਾ ਨੇ ਪੁਲਸ ਨੂੰ ਇਕ ਟੇਪ ਵੀ ਸੌਂਪੀ ਸੀ ਜਿਸ ਵਿਚ ਲੰਗਾਹ ਅਤੇ ਇਕ ਔਰਤ ਇਤਰਾਜ਼ਯੋਗ ਹਾਲਤ ਵਿਚ ਨਜ਼ਰ ਆ ਰਹੇ ਸਨ। ਉਸ ਸਮੇਂ ਪੀੜਤਾ ਦਾ ਕਹਿਣਾ ਸੀ ਇਹ ਟੇਪ ਉਸ ਨੇ ਇਸ ਲਈ ਤਿਆਰ ਕੀਤੀ ਸੀ ਕਿਉਂਕਿ ਲੰਗਾਹ ਉਸ ਨੂੰ ਧਮਕੀਆਂ ਦਿੰਦਾ ਸੀ।

Share

Leave a Reply

Your email address will not be published. Required fields are marked *